ਕਮਲਾ ਨਹਿਰੂ ਕਾਲਜ ਵਿੱਚ ਨੈਤਿਕ- ਸਿੱਖਿਆ ਪ੍ਰੀਖਿਆ ਦਾ ਆਯੋਜਨ
ਮਿਤੀ 24-10-2024 ਨੂੰ ਸਥਾਨਕ ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਪ੍ਰੀਖਿਆ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੀਖਿਆ ਲਈ ਕਾਲਜ ਦੇ 100 ਤੋਂ ਵੱਧ ਵਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ ਹਿੱਸਾ ਲਿਆ। ਇਸ ਸਮੇਂ ਮੁੱਖ ਮਹਿਮਾਨ, ਸਰਦਾਰ ਜਸਪਾਲ ਸਿੰਘ (ਭਾਰਤੀ ਟੇਬਲ ਟੈਨਸ ਦੇ ਮੁੱਖ ਕੋਚ) ਨੇ ਇੱਕ ਪ੍ਰੇਰਨਾਦਾਇਕ ਲੈਕਚਰ ਦਿੱਤਾ, ਜਿਸ ਵਿੱਚ ਵਿਦਿਆਰਥੀਆਂ ਨੂੰ ਨਿੱਤ ਜੀਵਨ ਦੀਆਂ ਨੈਤਿਕ ਕਦਰਾਂ-ਕੀਮਤਾਂ ਬਾਰੇ ਬਹੁਮੁੱਲੀ ਜਾਣਕਾਰੀ ਦਿੱਤੀ।
ਪ੍ਰਿੰਸੀਪਲ ਡਾ: ਸਵਿੰਦਰ ਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਦੇ ਨੈਤਿਕ ਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਸ ਸ਼ਾਨਦਾਰ ਪ੍ਰੀਖਿਆ ਦਾ ਆਯੋਜਨ ਕਰਨ ਲਈ ਪੰਜਾਬੀ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਉਸਾਰੂ ਗਤੀਵਿਧੀਆਂ ਦੀ ਆਸ ਕੀਤੀ।